Wednesday, November 27, 2024
spot_img

BREAKING : ਚੰਡੀਗੜ੍ਹ ‘ਚ ਮੁਅੱਤਲ ਡਰੱਗ ਕੰਟਰੋਲ ਇੰਸਪੈਕਟਰ ਨੇ ਕੀਤਾ ਆਤਮ ਸਮਰਪਣ

Must read

ਚੰਡੀਗੜ੍ਹ : ਡਰੱਗ ਕੰਟਰੋਲ ਅਫਸਰ ਸੁਨੀਲ ਚੌਧਰੀ ਨੇ ਅੱਜ ਜ਼ਿਲਾ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਦੱਸ ਦਈਏ ਕਿ ਸੁਨੀਲ 1 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਕਰੀਬ 5 ਮਹੀਨਿਆਂ ਤੋਂ ਫਰਾਰ ਸੀ। ਅਦਾਲਤ ਨੇ ਸੁਨੀਲ ਚੌਧਰੀ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਪਹਿਲਾਂ ਜ਼ਿਲ੍ਹਾ ਅਦਾਲਤ ਅਤੇ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਦੋਵਾਂ ਥਾਵਾਂ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਵੱਲੋਂ ਪਟੀਸ਼ਨ ਖਾਰਜ ਹੋਣ ਮਗਰੋਂ ਅੱਜ ਉਸ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਕੱਲ੍ਹ ਹੀ ਸੁਪਰੀਮ ਕੋਰਟ ਨੇ ਉਸ ਨੂੰ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਵਿਜੀਲੈਂਸ ਬਿਊਰੋ ਨੇ ਸਤੰਬਰ 2023 ਵਿੱਚ ਮੁਲਜ਼ਮ ਸੁਨੀਲ ਚੌਧਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਉਸ ਸਮੇਂ ਸੁਨੀਲ ਚੌਧਰੀ ਦੇ ਸਾਥੀ ਅਸ਼ੋਕ ਨਰੂਲਾ ਨੂੰ 25,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੁਲਜ਼ਮ ਉਦੋਂ ਤੋਂ ਹੀ ਫਰਾਰ ਸੀ। ਇਸ ਮਾਮਲੇ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article