Wednesday, November 27, 2024
spot_img

CM ਮਾਨ ਦੇ ਘਰ ਜਲਦ ਗੂੰਝਣਗੀਆਂ ਕਿਲਕਾਰੀਆਂ ! ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਕਰਵਾਇਆ ਭਰਤੀ

Must read

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਜਲਦ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਸਾਹਮਣੇ ਆਪ ਦਿੱਤੀ ਸੀ।

CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ- ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਹਰ ਕੋਈ ਇਹ ਅਰਦਾਸ ਕਰੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article