Saturday, January 18, 2025
spot_img

CM ਮਾਨ ਨੇ ਸਿਆਸੀ ਵਿਰੋਧੀਆਂ ਨਾਲ ਖੁੱਲ੍ਹੀ ਬਹਿਸ ਲਈ ਜਗ੍ਹਾ ਕੀਤੀ ਤੈਅ, ਕਿਹਾ “ਸੁਖਬੀਰ ਸਿੰਹਾਂ Oberoi ਹੋਟਲ ਵਾਲੀ ਫਰਦ ਵੀ ਲੈਂਦਾ ਆਈਂ…”

ਚੰਡੀਗੜ੍ਹ, 11 ਅਕਤੂਬਰ 2023 – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਸਿਆਸੀ ਧਿਰਾਂ ਨੂੰ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਚੁਣੌਤੀ ਨੂੰ ਵੱਖ-ਵੱਖ ਵਿਰੋਧੀ ਧਿਰਾਂ ਦੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਮਨਜ਼ੂਰ ਕੀਤਾ ਗਿਆ। ਵਿਰੋਧੀ ਧਿਰਾਂ ਦੀਆਂ ਪਾਰਟੀਆਂ ਦੇ ਆਗੂਆਂ ਵੱਲੋਂ ਸੋਸ਼ਲ ਮੀਡੀਆ ਮੁੱਖ ਮੰਤਰੀ ਖ਼ਿਲਾਫ਼ ਨਿਸ਼ਾਨਾ ਵਿੰਨ੍ਹਿਆ ਗਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਮਾਣਯੋਗ ਸੁਨੀਲ ਜਾਖੜ ਜੀ, ਸੁਖਬੀਰ ਬਾਦਲ ਜੀ, ਬਾਜਵਾ ਜੀ, ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ‘ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ‘ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ‘ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ‘ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ‘ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜ਼ਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…”

Related Articles

LEAVE A REPLY

Please enter your comment!
Please enter your name here

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles