Wednesday, November 27, 2024
spot_img

DGP ਗੌਰਵ ਯਾਦਵ ਨੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਲਾਮ, ਪਰਿਵਾਰ ਲਈ ਕੀਤਾ ਵੱਡਾ ਐਲਾਨ

Must read

ਹੁਸ਼ਿਆਰਪੁਰ ਦੇ ਪਿੰਡ ਮੁਕੇਰੀਆ ‘ਚ ਬੀਤੇ ਦਿਨ ਛਾਪੇਮਾਰੀ ਕਰਨ ਗਈ ਸੀਆਈਏ ਟੀਮ ‘ਤੇ ਬਦਮਾਸ਼ਾਂ ਵੱਲੋ ਫਾਇਰਿੰਗ ਕੀਤੀ ਗਈ। ਜਿਸ ਦੌਰਾਨ ਇਕ ਸੀਨੀਅਰ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਤੋਂ ਬਾਅਦ ਜਦੋਂ ਪੁਲਸ ਮੁਲਾਜ਼ਮ ਨੂੰ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੱਸ ਦੇਈਏ ਕਿ ਪਿੰਡ ਮਨਸੂਰਪੁਰ ‘ਚ ਐਤਵਾਰ ਨੂੰ CIA ਸਟਾਫ ਦੀ ਟੀਮ ਰੇਡ ਮਾਰਨ ਗਈ ਸੀ, ਇਸ ਦੌਰਾਨ CIA ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਵਿੱਚ ਬਦਮਾਸ਼ ਵਲੋਂ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਮੁਲਾਜ਼ਮ ਦੀ ਮੌਤ ਹੋ ਗਈ ਸੀ। ਅੰਮ੍ਰਿਤਪਾਲ ਦਾ 3 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਸ਼ਹੀਦ ਕਾਂਸਟੇਬਲ ਦਾ ਅੱਜ ਅੰਤਿਮ ਸਸਕਾਰ ਹੋਵੇਗਾ। ਮੁਕੇਰੀਆਂ ਦੇ ਪਿੰਡ ਜੰਡੋਰ ‘ਚ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।

ਗੈਂਗਸਟਰ ਵੀ ਪੁਲਿਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਪਰ ਉਹ ਹਥਿਆਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਨਾਕਾਬੰਦੀ ਕਰਕੇ ਘਰਾਂ ਤੇ ਗੰਨੇ ਦੇ ਖੇਤਾਂ ਵਿੱਚ ਤਲਾਸ਼ੀ ਅਰੰਭ ਦਿੱਤੀ। ਪੁਲਿਸ ਨੇ ਗੈਂਗਸਟਰ ਖਿਲਾਫ਼ ਕਤਲ ਤੇ ਅਸਲਾ ਐਕਟ ਅਧੀਨ ਕੇਸ ਦਰਜ ਕਰ ਕੇ ਉਸ ਦੀ ਸੂਚਨਾ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article