ਪਟਿਆਲਾ 29 ਫਰਵਰੀ : ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬਠਿੰਡਾ ਜਿਲੇ ਦੇ ਬੱਲੋ ਪਿੰਡ ਦੇ ਵਸਨੀਕ 23 ਸਾਲਾ ਸ਼ੁਭਕਰਨ ਸਿੰਘ ਦੀ ਛੋਟੀ ਭੈਣ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਸਿਪਾਹੀ ਦੀ ਨੌਕਰੀ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ IG ਸੁਖਚੈਨ ਸਿੰਘ ਵੱਲੋਂ ਦਿੱਤੀ ਗਈ। ਇਸ ਤੋਂ ਇਲਾਵਾ ਪਰਿਵਾਰ ਨੂੰ ਪੰਜਾਬ ਸਰਕਾਰ ਦੀ ਤਰਫੋਂ ਇਕ ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਦੋਸ਼ੀਆਂ ਖਿਲਾਫ਼ FIR ਦਰਜ ਕੀਤੀ ਗਈ ਹੈ।