Wednesday, November 27, 2024
spot_img

ਭਾਰਤ ਸਰਕਾਰ ਨੇ ਨਵੇਂ ਸਾਲ ਦੀ ਸ਼ੁਰੂਆਤ ‘ਚ ਗੈਂਗਸਟਰ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ

Must read

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਨਵੇਂ ਸਾਲ ਦੀ ਸ਼ੁਰੂਆਤ ‘ਚ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਗੋਲਡੀ ਨੂੰ ਅੱਤਵਾਦੀ ਐਲਾਨਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

ਦੱਸ ਦਈਏ ਕਿ ਬੀਤੇ ਦਿਨ ਭਾਰਤ ਸਰਕਾਰ ਨੇ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article