Wednesday, November 27, 2024
spot_img

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਝਟਕਾ! GPF ‘ਚ ਸਿਰਫ਼ 5 ਲੱਖ ਰੁਪਏ ਜਮ੍ਹਾ ਕਰਵਾਉਣ ਦਾ ਕੀਤਾ ਐਲਾਨ

Must read

ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਦੇ ਸਰਕਾਰੀ ਕਰਮਚਾਰੀਆਂ ਲਈ ਨਵਾਂ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ਲਈ ਨਵੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਹੁਣ ਉਹ ਆਪਣੇ ਜਨਰਲ ਪ੍ਰੋਵੀਡੈਂਟ ਫੰਡ ਖਾਤੇ ਵਿੱਚ ਖਾਤੇ ਵਿੱਚ ਜਮ੍ਹਾਂ ਰਕਮ ਤੋਂ ਵੱਧ ਵਿਆਜ ਨਹੀਂ ਕਮਾ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁਲਾਜ਼ਮਾਂ ਦੇ GPF ਖਾਤੇ ‘ਚ ਇੱਕ ਸਾਲ ਵਿੱਚ ਸਿਰਫ਼ 5 ਲੱਖ ਰੁਪਏ ਹੀ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ GPF ਖਾਤੇ ਵਿੱਚ ਨਕਦੀ ਜਮ੍ਹਾਂ ਕਰਵਾਉਣ ਦੀ ਕੋਈ ਸੀਮਾ ਨਹੀਂ ਹੁੰਦੀ ਸੀ। ਕਰਮਚਾਰੀਆਂ ਨੂੰ ਖਾਤੇ ‘ਚ ਜਮ੍ਹਾ ਕੀਤੇ ਗਏ ਪੈਸਿਆਂ ‘ਤੇ 7% ਤੋਂ ਵੱਧ ਵਿਆਜ ਵੀ ਮਿਲਦਾ ਸੀ। ਪਰ ਹੁਣ ਜਾਰੀ ਕੀਤੇ ਗਏ ਨਵੇਂ ਹੁਕਮਾਂ ਤੋਂ ਬਾਅਦ ਸਰਕਾਰੀ ਮੁਲਾਜ਼ਮ ਹੁਣ ਆਪਣੀ ਤਨਖ਼ਾਹ ਦੇ ਸਿਰਫ਼ 40 ਹਜ਼ਾਰ ਰੁਪਏ ਹੀ ਜੀਪੀਐਫ ਖਾਤੇ ਵਿੱਚ ਜਮ੍ਹਾਂ ਕਰਵਾ ਸਕਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article