Wednesday, November 27, 2024
spot_img

ISI ਕੰਟਰੋਲ ਅਤੇ ਪਾਕਿ ਅਧਾਰਿਤ ਮਾਡਿਊਲ ਦਾ ਪਰਦਾਫਾਸ਼, 3 ਗ੍ਰਿਫ਼ਤਾਰ, ਅਸਲਾ ਬਰਾਮਦ

Must read

ਚੰਡੀਗੜ੍ਹ, 22 ਨਵੰਬਰ 2023 – ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਇੱਕ ਵੱਡੀ ਸਫਲਤਾ ਵਿੱਚ ਹਾਸਿਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ISI-ਨਿਯੰਤਰਿਤ ਪਾਕਿ-ਅਧਾਰਤ ਅੱਤਵਾਦੀ ਮਾਡਿਊਲ ਨਾਲ ਜੁੜੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਇਨ੍ਹਾਂ ਕੋਲੋਂ 8 ਹਥਿਆਰ, 9 ਮੈਗਜ਼ੀਨ ਅਤੇ 30 ਲਾਈਵ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਯੂਏਪੀਏ ਕੇਸਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਇਸ ਮਾਮਲੇ ‘ਚ ਪੁਲਿਸ ਵੱਲੋਂ ਥਾਣਾ ਕੈਂਟ ਬਠਿੰਡਾ ਵਿਖੇ ਐਫਆਈਆਰ ਦਰਜ ਦਰਜ ਕੀਤੀ ਗਈ ਹੈ ਅਤੇ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article