ਇਸ ਸਮੇਂ ਦੀ ਵੱਡੀ ਖਬਰ ਲੁਧਿਆਣਾ ਤੋਂ ਆ ਰਹੀ ਹੈ। ਲੁਧਿਆਣਾ ‘ਚ ਅਕਾਲੀ ਦਲ ਦੇ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ ਹੋਣ ਦੀ ਖਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਸਾਬਕਾ ਮੰਤਰੀ ਜਗਦੀਸ਼ ਗਰਚਾ ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਸ ਘਟਨਾ ਲਈ ਘਰ ਦੇ ਨੌਕਰ ‘ਤੇ ਸ਼ੱਕ ਜਤਾਇਆ ਜਾ ਰਿਹਾ ਹੈ, ਜੋ ਘਰੋਂ ਫਰਾਰ ਦੱਸਿਆ ਜਾ ਰਿਹਾ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ਵਿੱਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਅਤੇ ਹੋਰਾਂ ਨੂੰ ਬੇਹੋਸ਼ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਘਰ ਰਾਤ ਸਮੇਂ ਚੋਰੀ ਹੋ ਗਈ। ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਘਰ ‘ਚ ਮੌਜੂਦ ਲੋਕਾਂ ਨੂੰ ਕੋਈ ਨਸ਼ੀਲੀ ਚੀਜ਼ ਖੁਆਈ ਗਈ ਸੀ। ਜਗਦੀਸ਼ ਗਰਚਾ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦਾ ਸਰੀਰ ਠੰਡਾ ਪੈ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।