Friday, January 17, 2025
spot_img

ਪੰਜਾਬ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ 27 ਨਵੰਬਰ ਤੋਂ ਹੋਵੇਗੀ ਸ਼ੁਰੂ

Must read

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ 50,000 ਤੋਂ ਵੱਧ ਸ਼ਰਧਾਲੂ ਯਾਤਰਾ ਕਰਨਗੇ। 6 ਨਵੰਬਰ ਨੂੰ ਪੰਜਾਬ ਕੈਬਨਿਟ ਵੱਲੋਂ ਇਸ ਯੋਜਨਾ ਨੂੰ ਮਨਜ਼ੂਰੀ ਮਿਲ ਗਈ ਸੀ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਖਾਸ ਤੌਰ ‘ਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਹ ਯਾਤਰਾ ਟ੍ਰੇਨ ਅਤੇ ਬੱਸ ਦੋਵਾਂ ਰਾਹੀਂ ਕਾਰਵਾਈ ਜਾਵੇਗੀ।

ਦੱਸ ਦਈਏ ਕਿ ਇਹ ਯਾਤਰਾ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਵ੍ਰਿੰਦਾਵਨ ਅਤੇ ਅਜਮੇਰ ਸ਼ਰੀਫ਼ ਤੱਕ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਬੱਸਾਂ ਰਾਹੀਂ ਇਹ ਯਾਤਰਾ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ, ਮਾਤਾ ਨੈਣਾ ਦੇਵੀ, ਮਾਤਾ ਵੈਸ਼ਨੋ ਦੇਵੀ, ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸ਼ਿਆਮ ਧਾਮ ਤੱਕ ਕਰਵਾਈ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article