Wednesday, November 27, 2024
spot_img

PM ਮੋਦੀ ਦੀ ਸੁਰੱਖਿਆ ਚੂਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਬਠਿੰਡਾ ਦੇ ਐੱਸਪੀ ਗੁਰਬਿੰਦਰ ਸਿੰਘ ਸਸਪੈਂਡ

Must read

ਪੰਜਾਬ ਵਿੱਚ, ਤਤਕਾਲੀ ਐਸਪੀ (ਆਪ੍ਰੇਸ਼ਨਜ਼) ਗੁਰਬਿੰਦਰ ਸਿੰਘ ਨੂੰ ਜਨਵਰੀ 2022 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦੇ ਸਬੰਧ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਇੱਕ ਰਿਪੋਰਟ ਪੰਜਾਬ ਦੇ ਡੀਜੀਪੀ ਵੱਲੋਂ 18 ਅਕਤੂਬਰ 2023 ਨੂੰ ਦਿੱਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਐਸਪੀ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ।

ਪ੍ਰਧਾਨ ਮੰਤਰੀ ਮੋਦੀ 5 ਜਨਵਰੀ 2022 ਨੂੰ ਬਠਿੰਡਾ ਤੋਂ ਫ਼ਿਰੋਜ਼ਪੁਰ ਸੜਕ ਰਾਹੀਂ ਜਾ ਰਹੇ ਸਨ, ਪਰ ਕਿਸਾਨਾਂ ਨੇ ਰਸਤਾ ਰੋਕ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਦਾ ਕਾਫਲਾ ਫ਼ਿਰੋਜ਼ਪੁਰ ਦੇ ਪਿਆਰੇਆਣਾ ਫਲਾਈਓਵਰ ‘ਤੇ 20 ਮਿੰਟ ਲਈ ਰੁਕਿਆ। ਜਿੱਥੋਂ ਉਨ੍ਹਾਂ ਦੇ ਕਾਫਲੇ ਨੇ ਯੂ-ਟਰਨ ਲੈ ਕੇ ਵਾਪਸ ਪਰਤਣਾ ਸੀ।

ਬਠਿੰਡਾ ਦੇ ਭਿਸੀਆਣਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਸੀ – “ਤੁਹਾਡੇ ਮੁੱਖ ਮੰਤਰੀ ਦਾ ਧੰਨਵਾਦ, ਮੈਂ ਜ਼ਿੰਦਾ ਵਾਪਸ ਆ ਗਿਆ ਹਾਂ।” ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਵਧ ਗਿਆ। ਇਹ ਫਲਾਈਓਵਰ ਭਾਰਤ-ਪਾਕਿਸਤਾਨ ਦੀ ਹੁਸੈਨੀਵਾਲਾ ਸਰਹੱਦ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article