Wednesday, November 27, 2024
spot_img

PSEB ਵੱਲੋਂ ਅੱਜ ਐਲਾਨਿਆ ਜਾਵੇਗਾ 8ਵੀਂ ਅਤੇ 12ਵੀਂ ਦਾ ਨਤੀਜਾ

Must read

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਐਲਾਨੇਗਾ। ਜਾਣਕਾਰੀ ਅਨੁਸਾਰ ਨਤੀਜਾ ਸ਼ਾਮ 4 ਵਜੇ ਐਲਾਨਿਆ ਜਾਵੇਗਾ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ।

ਦੱਸ ਦਈਏ ਕਿ 8ਵੀਂ ਜਮਾਤ ਦੀ ਪ੍ਰੀਖਿਆ PSEB ਵੱਲੋਂ 7 ਮਾਰਚ ਤੋਂ 27 ਮਾਰਚ ਦਰਮਿਆਨ ਕਰਵਾਈ ਗਈ ਸੀ, ਜਦੋਂ ਕਿ 12ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 30 ਮਾਰਚ ਦਰਮਿਆਨ ਕਰਵਾਈ ਗਈ ਸੀ। ਪੰਜ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖਣ ਲਈ ਵਿਦਿਆਰਥੀਆਂ ਨੂੰ https://www.pseb.ac.in/ ‘ਤੇ ਕਲਿੱਕ ਕਰਨਾ ਹੋਵੇਗਾ।

PSEB ਵੱਲੋਂ ਵਿਦਿਆਰਥੀਆਂ ਨੂੰ ਨਤੀਜੇ ਚੈੱਕ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਤੋਂ ਬਾਅਦ ਵੈੱਬਸਾਈਟ ਦਾ ਹੋਮ ਪੇਜ ਖੁੱਲ੍ਹੇਗਾ। ਜਿੱਥੇ ਰੋਲ ਨੰਬਰ ਭਰ ਕੇ ਪੂਰਾ ਨਤੀਜਾ ਸਾਹਮਣੇ ਆ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article