Saturday, September 21, 2024
spot_img

ਸੁਖਬੀਰ ਸਿੰਘ ਬਾਦਲ ਨੇ CM ਮਾਨ ਦੇ ਚੈਲੰਜ ਨੂੰ ਕੀਤਾ ਮਨਜ਼ੂਰ; ਕਿਹਾ, “ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ”

Must read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਸੀ। ਭਗਵੰਤ ਨੇ ਚੈਲੰਜ ਕਰਦਿਆਂ ਕਿਹਾ ਕਿ ਆਜੋ ਮੀਡੀਆ ਲਾਈਵ ਬਹਿਸ ਕਰਦੇ ਹਾਂ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ,

“ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ।
1 ਨਵੰਬਰ ਤਾਂ ਅਜੇ ਬਹੁਤ ਦੂਰ ਹੈ।
ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ।
ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ।
ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ ‘ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ।
ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।”

CM ਭਗਵੰਤ ਮਾਨ ਵੱਲੋਂ ਸਾਰੇ ਸਿਆਸੀ ਵਿਰੋਧੀਆਂ ਨੂੰ ਚੈਲੰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਰੰਧਾਵਾ ਵੱਲੋਂ ਇਸ ਚੈਲੰਜ ਨੂੰ ਸਵੀਕਾਰ ਕੀਤਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article