Saturday, September 21, 2024
spot_img

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Must read

ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਕਿਤੇ-ਕਿਤੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article